ਲੁਧਿਆਣਾ, 19 ਮਾਰਚ-ਆਮ ਆਦਮੀ ਪਾਰਟੀ ਵਲੋਂ ਮੰਤਰੀ ਬਣਾਏ ਜਾਣ ‘ਤੇ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਬਿੱਟੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਜਿਹੜੀ ਪੰਜਾਬ ‘ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ‘ਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਫ਼ਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰੇ ਰੱਖਿਆ ਗਿਆ ਹੈ। ਪੰਜਾਬ ਸੂਬੇ ਦਾ ਇਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਹੈ। ਇਹ ਬੜੀ ਮੰਦਭਾਗੀ ਗੱਲ ਹੈ।
Related Posts
ਗਲਾਸਗੋ ਰਾਸ਼ਟਰਮੰਡਲ ਖੇਡਾਂ ਤੋਂ ਪਹਿਲਾਂ ਭਾਰਤ ਨੂੰ ਝਟਕਾ, ਕ੍ਰਿਕਟ-ਬੈਡਮਿੰਟਨ, ਹਾਕੀ-ਸ਼ੂਟਿੰਗ ਇਨ੍ਹਾਂ ਖੇਡਾਂ ਤੋਂ ਬਾਹਰ
ਲੰਡਨ : ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਤਮਗਾ ਜਿੱਤਣ ਦੀਆਂ ਸੰਭਾਵਨਾਵਾਂ ਨੂੰ ਝਟਕਾ ਲੱਗਾ ਹੈ ਕਿਉਂਕਿ ਮੇਜ਼ਬਾਨ ਸ਼ਹਿਰ ਗਲਾਸਗੋ ਨੇ…
ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਦਾ ਚੈਲੇਂਜ ਕੀਤਾ ਕਬੂਲ, ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਚੰਡੀਗੜ੍ਹ, 26 ਨਵੰਬਰ (ਦਲਜੀਤ ਸਿੰਘ)- ਸਿੱਖਿਆ ‘ਤੇ ਦਿੱਲੀ ਤੇ ਪੰਜਾਬ ਵਿਚਾਲੇ ਵਾਰ-ਪਲਟਵਾਰ ਜਾਰੀ ਹੈ। ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਦੇ…
ਦਿੱਲੀ ਹਵਾਈ ਅੱਡੇ ’ਤੇ ਡਾਕਟਰ ਨੇ ਬਜ਼ੁਰਗ ਦੀ ਜਾਨ ਬਚਾਈ
ਨਵੀਂ ਦਿੱਲੀ,ਇੱਕ ਮਹਿਲਾ ਡਾਕਟਰ ਨੇ ਹਾਲ ਹੀ ਵਿੱਚ ਦਿੱਲੀ ਹਵਾਈ ਅੱਡੇ ’ਤੇ ਇੱਕ ਬਜ਼ੁਰਗ ਦੀ ਜਾਨ ਬਚਾਈ। ਇਸ ਵਿਅਕਤੀ ਨੂੰ…