ਅੰਮ੍ਰਿਤਸਰ, 23 ਮਾਰਚ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖੀ ਹਰ ਫ਼ਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖ਼ਿਤਾਬ ਬਖ਼ਸ਼ਿਆ ਹੋਇਆ ਹੈ।
Related Posts
ਅਫ਼ਗਾਨਿਸਤਾਨ ਤੋਂ ਵਤਨ ਪਰਤੇ ਭਾਰਤੀ
ਗੁਜਰਾਤ,17 ਅਗਸਤ (ਦਲਜੀਤ ਸਿੰਘ)- ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਅਫ਼ਗਾਨਿਸਤਾਨ ਦੇ ਕਾਬੁਲ ਤੋਂ 100 ਤੋਂ ਵੱਧ ਲੋਕਾਂ ਨੂੰ ਲੈ ਕੇ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ, ਦੇਸ਼ ਵਾਸੀਆਂ ਤੋਂ ਮੰਗੀ ਮਾਫੀ
ਨਵੀਂ ਦਿੱਲ 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ…
ਹਰਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ
ਝੱਜਰ, 22 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਝੱਜਰ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਇਕ ਕਾਰ ਨੂੰ ਇਕ…