ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਦਿੱਲੀ, PM ਮੋਦੀ ਨਾਲ ਕਰਨਗੇ ਮੁਲਾਕਾਤ

mann/nawanpunjab.com

ਚੰਡੀਗੜ੍ਹ/ਨਵੀਂ ਦਿੱਲੀ, 24 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਚੁੱਕੇ ਹਨ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਪਹਿਰ 1 ਵਜੇ ਮੁਲਾਕਾਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ।

ਇਹ ਵੀ ਦੱਸ ਦੇਈਏ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਹੀ ਅੱਜ ਭਗਵੰਤ ਮਾਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ ਹਨ।

Leave a Reply

Your email address will not be published. Required fields are marked *