ਚੰਡੀਗੜ੍ਹ, 24 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ‘ਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ‘ਚ ਨਵੀਂ ਰੂਹ ਫੂਕਣ ਲਈ ਇਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ‘ਚ ਕੀਤਾ। ਕਮੇਟੀ ‘ਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਉਨ੍ਹਾਂ ‘ਚ ਸ. ਬਲਵਿੰਦਰ ਸਿੰਘ ਭੂੰਦੜ, ਸ.ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ.ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋਂ ਅਤੇ ਸ. ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਿਲ ਹਨ।