ਨਵੀਂ ਦਿੱਲੀ, 24 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ‘ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।
ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਤੈਅ ਕੀਤਾ ਗਿਆ। ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਵੀ ਤੈਅ ਸੀ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।