ਚੰਡੀਗੜ੍ਹ, 28 ਮਾਰਚ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿਚ ਗ੍ਰਾਮ ਸਭਾ ਇਜਲਾਸ ਬੁਲਾਉਣ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸੰਬੰਧੀ ਪਿੰਡਾਂ ਵਿਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
Related Posts
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਰਾਜਾਸਾਂਸੀ- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ…
SYL ‘ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਰਹੀ ਬੇਸਿੱਟਾ, ਸੀਐੱਮ ਮਾਨ ਬੋਲੇ- SYL ਦੀ ਥਾਂ YSL ਬਣਾਓ
ਚੰਡੀਗੜ੍ਹ : ਐੱਸਵਾਈਐੱਲ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਦਿੱਲੀ ‘ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ…
ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਮਿਊਂਸਪਲ ਚੋਣ ਲਈ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ, 13 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ…