ਲੁਧਿਆਣਾ, 29 ਮਾਰਚ (ਬਿਊਰੋ)- ਲੰਬੀ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਪੁਲਿਸ ਵਲੋਂ ਦੇਰ ਰਾਤ 9 ਕਿਸਾਨ ਆਗੂਆਂ ਸਮੇਤ ਦੱਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਵਿਚ ਗੁਰਪਾਸ਼ ਸਿੰਘ, ਭੁਪਿੰਦਰ ਸਿੰਘ, ਹਰਪਾਲ ਸਿੰਘ ਜਗਦੀਪ ਸਿੰਘ, ਦਵਿੰਦਰ ਸਿੰਘ ,ਕਾਲਾ ਸਿੰਘ, ਰਾਮਪਾਲ ਕਾਲਾ ਸਿੰਘ, ਮਨਜਿੰਦਰ ਸਿੰਘ ਸਰਾਂ ਅਤੇ ਇਕ ਅਣਪਛਾਤਾ ਵਿਅਕਤੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਧਾਰਾ 186/353/332/342/427/506/148/149 ਤਹਿਤ ਕੇਸ ਦਰਜ ਕੀਤਾ ਗਿਆ ਹੈ।