ਲੁਧਿਆਣਾ, 29 ਮਾਰਚ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਲੁਧਿਆਣਾ ‘ਚ ਇੱਕ ਬੈਠਕ ਕੀਤੀ ਜਾ ਰਹੀ ਹੈ। ਬੈਠਕ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਨਿਵਾਸ ਸਥਾਨ ‘ਤੇ ਕੀਤੀ ਜਾ ਰਹੀ ਹੈ, ਜਿਸ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਆਗੂ ਸ਼ਾਮਿਲ ਹੋਣਗੇ।
ਫ਼ਿਲਹਾਲ ਇਸ ਮੀਟਿੰਗ ਦੇ ‘ਚ ਸੁਖਪਾਲ ਖਹਿਰਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਪਹੁੰਚ ਚੁੱਕੇ ਹਨ ਅਤੇ ਨਵਜੋਤ ਸਿੰਘ ਸਿੱਧੂ ਵੀ ਕੁਝ ਸਮੇਂ ਤੱਕ ਪਹੁੰਚ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਦੇ ਵਿਚ ਵੀ ਇਕ ਬੈਠਕ ਹੋ ਚੁੱਕੀ ਹੈ।