ਅੰਮ੍ਰਿਤਸਰ, 31 ਮਾਰਚ (ਬਿਊਰੋ)- ਕਾਂਗਰਸ ਦੇ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉੱਥੇ ਹੀ ਅੰਮ੍ਰਿਤਸਰ ਦੇ ਵਿਚ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਅਸੀਂ ਹਾਰੇ ਹਾਂ, ਮਰੇ ਨਹੀਂ |
ਜ਼ਿਕਰਯੋਗ ਹੈ ਕਿ 7 ਅਪ੍ਰੈਲ ਤੱਕ ਦੇਸ਼ ਭਰ ਵਿਚ ਕਾਂਗਰਸ ਦੇ ਵਲੋਂ ਪ੍ਰਦਰਸ਼ਨ ਕੀਤੇ ਜਾਣੇ ਹਨ | ਸਿੱਧੂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲਈ ਲੜਾਈ ਲੜਦੇ ਰਹਾਂਗੇ |