ਬਠਿੰਡਾ, 5 ਜੁਲਾਈ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਵਿਸ਼ਾਲ ਧਰਨਾ ਦੇਣ ਉਪਰੰਤ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮੁੱਖ ਸੜਕ ਜਾਮ ਕੀਤੀ ਗਈ ਹੈ।
ਕਿਸਾਨ ਪਿੰਡ ਕੋਟੜਾ ਕੌੜਾ ਦੇ ਮ੍ਰਿਤਕ ਕਿਸਾਨ ਜਗਸੀਰ ਸਿੰਘ ਜੱਗਾ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ, ਪਰਾਲੀ ਸਾੜਨ ਸਬੰਧੀ ਕਿਸਾਨਾਂ ‘ਤੇ ਦਰਜ ਪਰਚੇ ਰੱਦ ਕਰਨ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।