ਚੰਡੀਗੜ੍ਹ, 5 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਪੰਜਾਬ ਵਿਚ ਮੁਫ਼ਤ ਬਿਜਲੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਵਿਚ ਸਿਆਸੀ ਹਲਚਲ ਤੇਜ ਹੋ ਚੁੱਕੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ 2022 ਦੀਆਂ ਚੋਣਾਂ ‘ਤੇ ਨਜ਼ਰ ਰੱਖਦੇ ਹੋਏ ਇਹ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ |
ਕੈਪਟਨ ਦਾ ਕਹਿਣਾ ਸੀ ਕਿ ਕੇਜਰੀਵਾਲ ਵਲੋਂ ਦਿੱਲੀ ਵਿਚ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ ਙ ਘਰੇਲੂ ਬਿਜਲੀ ਦੀ 200 ਯੂਨਿਟ ਦੇ ਕੇ ਦੁਕਾਨਦਾਰਾਂ, ਉਦਯੋਗਾਂ ਅਤੇ ਕਿਸਾਨਾਂ ਤੋਂ 11.34 ਰੁਪਏ ਪ੍ਰਤੀ ਯੂਨਿਟ ਵਸੂਲ ਕੀਤੀ ਜਾ ਰਹੀ ਹੈ |