ਨਿਊਯਾਰਕ (ਯੂ.ਐਸ.), 4 ਅਪ੍ਰੈਲ – ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਐਤਵਾਰ ਨੂੰ ਕੀਵ ਨੇੜੇ ਯੂਕਰੇਨ ਦੇ ਬੁਕਾ ਸ਼ਹਿਰ ਵਿਚ ਨਾਗਰਿਕਾਂ ਦੀ ਹੱਤਿਆ ਦੀ ਸੁਤੰਤਰ ਜਾਂਚ ਕਰਵਾਉਣ ਦੀ ਅਪੀਲ ਕੀਤੀ। ਗੁਟੇਰੇਸ ਨੇ ਟਵੀਟ ਕੀਤਾ, “ਮੈਂ ਬੁਚਾ, ਯੂਕਰੇਨ ਵਿਚ ਮਾਰੇ ਗਏ ਨਾਗਰਿਕਾਂ ਦੀਆਂ ਤਸਵੀਰਾਂ ਤੋਂ ਡੂੰਘੇ ਸਦਮੇ ਵਿਚ ਹਾਂ। ਇਹ ਜ਼ਰੂਰੀ ਹੈ ਕਿ ਇਕ ਸੁਤੰਤਰ ਜਾਂਚ ਪ੍ਰਭਾਵਸ਼ਾਲੀ ਜਵਾਬਦੇਹੀ ਦਵੇ | ਜ਼ਿਕਰਯੋਗ ਹੈ ਕਿ ਰੂਸੀ ਰੱਖਿਆ ਮੰਤਰਾਲੇ ਨੇ ਇਸ ਨੂੰ ਯੂਕਰੇਨ ਦੇ ਅਧਿਕਾਰੀਆਂ ਦੁਆਰਾ ਇਕ ਪੜਾਅਵਾਰ ਕਾਰਵਾਈ ਦੱਸਿਆ ਹੈ। ਦੂਜੇ ਪਾਸੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਇਸ ਘਟਨਾ ਨੂੰ ‘ਨਸਲਕੁਸ਼ੀ’ ਕਰਾਰ ਦਿੱਤਾ ਹੈ।
Related Posts
ਪੰਜਾਬ ‘ਚ ਗੈਂਗਸਟਰਾਂ ਦੇ ਖ਼ਿਲਾਫ਼ NIA ਦੀ ਛਾਪੇਮਾਰੀ, ਗਿੱਦੜਬਾਹਾ ਵੀ ਪੁੱਜੀ ਟੀਮ
ਮੁਕਤਸਰ ਸਾਹਿਬ/ਮੋਗਾ – ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਗਿੱਦੜਬਾਹਾ ਸਮੇਤ ਪੰਜਾਬ ਅਤੇ ਦੇਸ਼ ਦੇ ਹੋਰ ਵੱਖ-ਵੱਖ ਇਲਾਕਿਆਂ ‘ਚ…
ਸੁਖਪਾਲ ਖਹਿਰਾ ਨੂੰ ਭੇਜਿਆ 7 ਦਿਨਾਂ ਦੇ ਰਿਮਾਂਡ ‘ਤੇ
ਐੱਸ.ਏ. ਐੱਸ. ਨਗਰ, 12 ਨਵੰਬਰ (ਜਸਬੀਰ ਸਿੰਘ ਜੱਸੀ)- ਹਵਾਲਾ ਮਾਮਲੇ ਵਿਚ ਈ.ਡੀ. ਵਲੋਂ ਗ੍ਰਿਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ…
ਪੰਜਾਬ ‘ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ…