ਚੰਡੀਗੜ੍ਹ, 5 ਅਪ੍ਰੈਲ (ਬਿਊਰੋ)- ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ‘ਤੇ ਅਧਿਕਾਰ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਵਿਰੋਧ ਵਿੱਚ ਅੱਜ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿਛਲੇ ਸਮੇਂ ਦੌਰਾਨ ਰਾਜਸੀ, ਸਮਾਜਿਕ ਤੇ ਸ਼ਹੀਦਾਂ ਨੁੰ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿਛਲੇ ਸਮੇਂ ਦੌਰਾਨ ਰਾਜਸੀ, ਸਮਾਜਿਕ ਤੇ ਸ਼ਹੀਦਾਂ ਨੁੰ ਸਧਰਜਾਂਲੀ ਭੇਂਟ ਕੀਤੀ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਹੁੱਡਾ ਨੇ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਮਤਾ ਪੇਸ਼ ਕੀਤਾ।
ਸਦਨ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ‘ਤੇ ਦਬਾਅ ਬਣਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ‘ਤੇ ਹਰਿਆਣਾ ਖਿਲਾਫ ਦਾਇਰ ਕੇਸ ਵਾਪਸ ਲੈਣ ਲਈ ਦਬਾਅ ਪਾਉਣਹਰਿਆਣਾ 7ਵਾਰ syl ਦਾ ਨਿਰਮਾਣ ਕਰਨ ਦਾ ਮਤਾ ਸਰਬਸੰਮਤੀ ਨਾਲ ਮਤਾ ਪਾਸ ਕਰ ਚੁੱਕਾ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਲੋਂ 1 ਅਪ੍ਰੈਲ ਨੂੰ ਪਾਸ ਕੀਤੇ ਮਤੇ ‘ਤੇ ਚਿੰਤਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਲੋਕ ਚੰਡੀਗੜ੍ਹ ਤੇ ਆਪਣਾ ਹੱਕ ਸਮਝਦੇ ਹਨ।