ਐੱਸ.ਏ.ਐੱਸ.ਨਗਰ, 6 ਅਪ੍ਰੈਲ (ਬਿਊਰੋ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ ‘ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ ‘ਚ ਲਗਾਈ ਅਰਜ਼ੀ ‘ਤੇ ਸਰਕਾਰੀ ਧਿਰ ਵਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਮਜੀਠੀਆ ਦੇ ਵਕੀਲਾਂ ਵਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ, ਜਦੋਂ ਕਿ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵਲੋਂ ਅਦਾਲਤ ‘ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ। ਉਧਰ ਅਦਾਲਤ ‘ਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਹਾਜ਼ਰ ਸਨ।