ਬੁਢਲਾਡਾ, 6 ਅਪ੍ਰੈਲ -ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਾਂ ਦੇ ਕਮਿਸਨਰਜ਼, ਸਮੂਹ ਜ਼ਿਲ੍ਹਾ ਅਤੇ ਸੈਸ਼ਨ ਜੱਜ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਉਪ ਮੰਡਲ ਅਫ਼ਸਰ (ਸਿਵਲ) ਨੂੰ ਜਾਰੀ ਪੱਤਰ ‘ਚ ਕੰਟਰੈਕਟ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰਨ ਬਾਰੇ ਲਿਖਿਆ ਗਿਆ ਹੈ।
ਪੱਤਰ ‘ਚ ਕਿਹਾ ਗਿਆ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਇਸ ਸਮੇਂ ਕੰਟਰੈਕਟ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਥਾਂ ਨਵੀਂ ਰੈਗੂਲਰ ਭਰਤੀ ਕਰਨ ‘ਚ ਸਮਾਂ ਲੱਗਦਾ ਹੋਣ ‘ਤੇ ਜੇਕਰ ਅਜਿਹੇ ਕਰਮਚਾਰੀਆਂ ਦੀ ਸੇਵਾਵਾਂ ਦੀ ਜ਼ਰੂਰਤ ਹੋਵੇ ਤਾਂ ਵਿਭਾਗ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਮਿਤੀ 31.03.2023 ਜਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਨਵਾਂ ਕਾਨੂੰਨ ਦੇ ਹੋਂਦ ‘ਚ ਆਉਣ ਤੱਕ ਵਾਧਾ ਕਰ ਸਕਦਾ ਹੈ।