ਲੁਧਿਆਣਾ, 6 ਅਪ੍ਰੈਲ – ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਲੁਧਿਆਣਾ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਉਨ੍ਹਾਂ ਨੂੰ ਮਿਲਣ ਆਏ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਆਏ ਦਿਨ ਕਤਲ ਹੋ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਕਦੇ ਗੁਜਰਾਤ ਅਤੇ ਕਦੇ ਹਿਮਾਚਲ ਪ੍ਰਦੇਸ਼ ‘ਚ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪਾਸ ਕੀਤੇ ਗਏ ਮਤੇ ‘ਤੇ ਉਨ੍ਹਾਂ ਕਿਹਾ ਕਿ ਇਹ ਹਮੇਸ਼ਾ ਹੀ ਨਿਯਮ ਰਿਹਾ ਹੈ ਕਿ ਜੇ ਸੂਬੇ ਦਾ ਹਿੱਸਾ ਹੁੰਦਾ ਹੈ ਰਾਜਧਾਨੀ ਉਸ ਨੂੰ ਹੀ ਮਿਲਦੀ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਵਿਧਾਨ ਸਭਾ ਸੀਟ ਕਰਨਾਲ ਨੂੰ ਹਰਿਆਣਾ ਦੀ ਰਾਜਧਾਨੀ ਬਣਾਉਣ ਅਤੇ ਇਸ ਲਈ ਕੇਂਦਰ ਸਰਕਾਰ ਤੋਂ ਫ਼ੰਡ ਮੰਗਣ।
Related Posts
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ H.E.Dr.Ralf Heckner
ਅੰਮ੍ਰਿਤਸਰ, 7 ਮਾਰਚ (ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵਿੱਸ ਅੰਬੈਸਡਰ ਐੱਚ.ਈ.ਡਾ. ਰੈੱਡਕਲਿਫ ਐਂਕਰ ਅੱਜ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ।…
ਕਾਨਪੁਰ ‘ਚ ਦੇਰ ਰਾਤ ਵਾਪਰਿਆ ਹਾਦਸਾ, ਬੇਕਾਬੂ ਬਸ ਨੇ 6 ਨੂੰ ਕੁਚਲਿਆ, ਮੌਤ, 9 ਜਖ਼ਮੀ
ਉੱਤਰ ਪ੍ਰਦੇਸ਼, 31 ਜਨਵਰੀ (ਬਿਊਰੋ)- ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਐਤਵਾਰ ਦੇਰ ਰਾਤ ਇਕ ਭਿਆਨਕ ਸਡ਼ਕ ਹਾਦਸਾ ਵਾਪਰਿਆ। ਇਕ ਇਲੈਕਟ੍ਰਿਕ…
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ CM ਮਾਨ ਦਾ ਵੱਡਾ ਐਲਾਨ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ…