ਮ੍ਰਿਤਕ ਧਰਮਿੰਦਰ ਸਿੰਘ ਦੇ ਘਰ ਪੁੱਜੇ ਨਵਜੋਤ ਸਿੱਧੂ, ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

sidhu/nawanpunjab.com

ਪਟਿਆਲਾ, 7 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ ‘ਤੇ ਖੁੱਲ੍ਹੇਆਮ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ 12 ਘੰਟਿਆਂ ਵਿੱਚ ਇਕੱਲੇ ਪਟਿਆਲਾ ਵਿਚ 2 ਕਤਲ ਹੋ ਚੁੱਕੇ ਹਨ। ਇਕ ਕਤਲ 2 ਦਿਨ ਪਹਿਲਾਂ ਵੀ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਪੰਜਾਬ ਵਿਚ ਇਸ ਤਰ੍ਹਾਂ ਦੀ ਕਤਲੋਗ਼ਾਰਤ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਬੁਲਾਰੇ ਗੌਰਵ ਸੰਧੂ ਅਤੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵੀ ਸਨ। ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦਾ ਪਿੰਡ ਦੌਣ ਕਲਾਂ ਹੈ, ਜੋ ਪਟਿਆਲਾ ਤੋਂ ਕੁੱਝ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਦੱਸਣਯੋਗ ਹੈ ਕਿ ਨਕਾਬਪੋਸ਼ ਨੌਜਵਾਨਾਂ ਵੱਲੋਂ ਧਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *