ਲੁਧਿਆਣਾ, 7 ਅਪ੍ਰੈਲ (ਬਿਊਰੋ)- ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਬਲਾਤਕਾਰ ਦੇ ਚੱਲ ਰਹੇ ਕੇਸ ਵਿੱਚ ਆਪਣੇ ਖ਼ਿਲਾਫ਼ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਇਸ ਨੂੰ 8 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਹੈ। ਉਸ ਦਿਨ ਪਟੀਸ਼ਨ ‘ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਜਾਣਗੀਆਂ।
44 ਸਾਲਾ ਔਰਤ ਨੇ 16 ਨਵੰਬਰ 2020 ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸਿਮਰਜੀਤ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਇੱਕ ਹੱਥ ਲਿਖਤ ਦਰਖਾਸਤ ਦਿੱਤੀ ਸੀ।