ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਇਸ ਤੋਂ ਬਾਅਦ ਭਗਵੰਤ ਮਾਨ ਦੇਸ਼ ਦੇ ਉਪ-ਰਾਸ਼ਟਰਪਤੀ ਵੈਕੱਈਆਂ ਨਾਇਡੂ ਨਾਲ ਵੀ ਮੁਲਾਕਾਤ ਕਰਨਗੇ। ਭਗਵੰਤ ਮਾਨ ਅਤੇ ਰਾਸ਼ਟਰਪਤੀ ਦੌਰਾਨ ਕਿਹੜੇ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਈ, ਇਸ ਬਾਰੇ ਅਜੇ ਕੁਝ ਸਪਸ਼ਟ ਨਹੀਂ ਹੈ।