ਨਵੀਂ ਦਿੱਲੀ, 17 ਅਪ੍ਰੈਲ-ਭਾਜਪਾ ਆਗੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਭਾਜਪਾ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਰਾਘਵ ਚੱਢਾ ਨੂੰ ਕਿਹਾ ਹੈ ਕਿ ਉਹ ਤਿੰਨ ਦਿਨ ‘ਚ ਜਨਤਕ ਤੌਰ ‘ਤੇ ਮੁਆਫ਼ੀ ਮੰਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁਆਫ਼ੀ ਨਾ ਮੰਗਣ ‘ਤੇ ਕੇਸ ਦਰਜ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਦਿੱਲੀ ਦੇ ਵਿਚ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਇਸ ਦੌਰਾਨ ਭਾਜਪਾ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਇਸ ਤੋਂ ਬਾਅਦ ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ।
Related Posts
ਪੱਤਰਕਾਰਾਂ ’ਤੇ ਹਮਲਾ ਨਿੰਦਣਯੋਗ ਪਰ ਲੇਖੀ ਨੂੰ ਕਿਸਾਨਾਂ ਨੂੰ ਭੰਡਣ ਦਾ ਕੋਈ ਅਧਿਕਾਰ ਨਹੀਂ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 22 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਪ੍ਰਦਰਸ਼ਨ ਦੌਰਾਨ ਪੱਤਰਕਾਰ ਉਤੇ ਹੋਏ ਕਥਿਤ ਹਮਲੇ ਦੀ ਨਿੰਦਿਆਂ ਕਰਨ…
ਮੱਧ ਪ੍ਰਦੇਸ਼: ਜਬਲਪੁਰ ਦੇ ਪ੍ਰਾਈਵੇਟ ਹਸਪਤਾਲ ’ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ
ਜਬਲਪੁਰ– ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਇਕ ਪ੍ਰਾਈਵੇਟ ਹਸਪਤਾਲ ’ਚ ਸੋਮਵਾਰ ਯਾਨੀ ਕਿ ਅੱਜ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ,…
ਕਾਰੋਬਾਰੀ ਦੇ ਘਰ ਛਾਪੇਮਾਰੀ ‘ਚ ਮਿਲੇ 177 ਕਰੋੜ ਰੁਪਏ, ਭਾਜਪਾ ਤੇ ਸਪਾ ਨੇ ਲਗਾਏ ਇੱਕ ਦੂਜੇ ‘ਤੇ ਇਲਜ਼ਾਮ
ਕਾਨਪੁਰ, 25 ਦਸੰਬਰ (ਬਿਊਰੋ)- ਕਾਨਪੁਰ ‘ਚ ਪਿਛਲੇ ਕੁਝ ਘੰਟਿਆਂ ‘ਚ ਪਰਫਿਊਮ ਕਾਰੋਬਾਰੀ ਦੇ ਘਰ ‘ਤੇ ਇਨਕਮ ਟੈਕਸ ਦੇ ਛਾਪੇ ਦੌਰਾਨ…