ਚੰਡੀਗੜ੍ਹ, 21 ਅਪ੍ਰੈਲ (ਬਿਊਰੋ)- ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ‘ਚ ਸਖ਼ਤ ਫ਼ੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕ੍ਰਸ਼ਰ ਸੀਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾ ਕਰਵਾਉਣ।
ਆਮ ਲੋਕਾਂ ਨੂੰ ਵਾਜਬ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ‘ਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਾਗੀ ਅਫ਼ਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ।