ਚੰਡੀਗੜ੍ਹ, 22 ਅਪ੍ਰੈਲ (ਬਿਊਰੋ)- ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ | ਰਾਜਾ ਵੜਿੰਗ ਨੇ ਇਮਾਨਦਾਰੀ ਅਤੇ ਚੜ੍ਹਦੀ ਕਲਾ ਨਾਲ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ ਹੈ | ਇਸ ਮੌਕੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰੀਸ਼ ਚੌਧਰੀ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਘ ਖਹਿਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਹਨ |
ਉੱਥੇ ਹੀ ਇਸ ਸਮੇਂ ਨਵਜੋਤ ਸਿੰਘ ਸਿੱਧੂ ਬਾਕੀ ਪਾਰਟੀ ਆਗੂਆਂ ਨਾਲ ਸਟੇਜ ‘ਤੇ ਨਜ਼ਰ ਨਹੀਂ ਆਏ | ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਪਹੁੰਚ ਤਾਂ ਗਏ ਹਨ ਪਰ ਸਟੇਜ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ |