ਲੁਧਿਆਣਾ, 22 ਅਪ੍ਰੈਲ -ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਦੋਸ਼ੀਆਂ ‘ਚ ਦੋ ਔਰਤਾਂ ਅਤੇ ਬੈਂਸ ਦੇ ਦੋ ਭਰਾ ਵੀ ਸ਼ਾਮਿਲ ਹਨ। ਬੀਤੇ ਦਿਨ ਅਦਾਲਤ ਵਲੋਂ ਬੈਂਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਨੂੰ ਧਾਰਾ 174 ਏ ਤਹਿਤ ਨਾਮਜ਼ਦ ਕੀਤਾ ਗਿਆ।
Related Posts
ਦਿੱਲੀ-ਯੂਪੀ ਸਮੇਤ ਦੇਸ਼ ਭਰ ’ਚ 33 ਥਾਵਾਂ ’ਤੇ ਸੀਬੀਆਈ ਦੀ ਛਾਪੇਮਾਰੀ
ਨਵੀਂ ਦਿੱਲੀ- ਜੰਮੂ-ਕਸ਼ਮੀਰ ਪੁਲਿਸ ਭਰਤੀ ਘੁਟਾਲਾ ਮਾਮਲੇ ’ਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਮੰਗਲਵਾਰ ਨੂੰ ਕਾਰਵਾਈ ਕੀਤੀ ਹੈ। ਸੀਬੀਆਈ ਦੀ…
ਕੈਪਟਨ ਬੋਲੇ, ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਅਟਲ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ
ਜਲੰਧਰ, 20 ਅਕਤੂਬਰ (ਦਲਜੀਤ ਸਿੰਘ)- ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…
ਸੰਗਰੂਰ ਤੋਂ ਸਿਮਰਜੀਤ ਸਿੰਘ ਮਾਨ ਦੀ ਜਿੱਤ ’ਤੇ ਦੇਖੋ ਅਨਮੋਲ ਗਗਨ ਮਾਨ ਨੇ ਕੀ ਦਿੱਤੀ ਪ੍ਰਤੀਕਿਰਿਆ
ਚੰਡੀਗੜ੍ਹ (ਬਿਊਰੋ)– ਸੰਗਰੂਰ ਜ਼ਿਮਨੀ ਚੋਣ ’ਚ ਸਿਮਰਜੀਤ ਸਿੰਘ ਮਾਨ ਦੀ ਵੱਡੀ ਜਿੱਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਦੇ…