ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਟਵੀਟ

twitte/nawanpunjab.com

ਸੰਗਰੂਰ, 22 ਅਪ੍ਰੈਲ- ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਡੈਮ ਸੁਰੱਖਿਆ ਬਿੱਲ-2021 ਸੰਬੰਧੀ ਖੇਤੀ ਕਾਨੂੰਨਾਂ ਦੀ ਤਰਜ਼ ‘ਤੇ ਕੇਂਦਰ ਨੇ ਹੁਣ ਇਕ ਵਾਰ ਫਿਰ ਸੂਬਿਆਂ ਦੇ ਅਧਿਕਾਰਾਂ ਨੂੰ ਡੈਮ ਸੇਫਟੀ ਐਕਟ ਰਾਹੀਂ ਆਪਣੇ ਹੱਥਾਂ ‘ਚ ਲੈ ਲਿਆ ਹੈ।

ਖਹਿਰਾ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਅਸੈਂਬਲੀ ਨੂੰ ਇਸ ਕਾਨੂੰਨ ਨੂੰ ਵੀ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਬੇਨਤੀ ਕੀਤੀ ਹੈ ਕਿ ਇਸ ਮਸਲੇ ‘ਤੇ ਸੈਸ਼ਨ ਸੱਦਿਆ ਜਾਵੇ।

Leave a Reply

Your email address will not be published. Required fields are marked *