ਨਵੀਂ ਦਿੱਲੀ, 22 ਅਪ੍ਰੈਲ (ਬਿਊਰੋ)- ਦਿੱਲੀ ਦੇ ਸਕੂਲਾਂ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਨਵੀਆਂ ਗਾਈਡਲਾਈਜ਼ ਜਾਰੀ ਕਰ ਦਿੱਤੀਆਂ ਹਨ। ਦਿੱਲੀ ਦੇ ਸਕੂਲਾਂ ‘ਚ ਕੁਆਰੰਟੀਨ ਰੂਮ ਉਪਲੱਬਧ ਹੋਵੇਗਾ। ਨਾਲ ਹੀ ਅਧਿਆਪਕ ਰੋਜ਼ਾਨਾ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ ਨਾਲ ਸੰਬੰਧਿਤ ਲੱਛਣਾਂ ਬਾਰੇ ਪੁੱਛਣਗੇ। 20 ਅਪ੍ਰੈਲ ਦੀ ਡੀ.ਡੀ.ਐੱਮ.ਏ. ਦੀ ਬੈਠਕ ‘ਚ ਦਿੱਲੀ ਦੇ ਸਕੂਲਾਂ ਨੂੰ ਬੰਦ ਨਹੀਂ ਕਰਨ ਦਾ ਫ਼ੈਸਲਾ ਲਿਆ ਗਿਆ ਸੀ।
ਨਾਲ ਹੀ ਸਕੂਲਾਂ ਦੇ ਲਈ ਵਿਸਥਾਰ ਸਹਿਤ ਗਾਈਡਲਾਈਜ਼ ਜਾਰੀ ਕਰਨ ਦੀ ਗੱਲ ਕਹੀ ਗਈ ਸੀ। ਸਕੂਲਾਂ ‘ਚ ਵਿਦਿਆਰਥੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਗਾਈਡਲਾਈਜ਼ ਜਾਰੀ ਕਰ ਦਿੱਤੀਆਂ ਹਨ। ਮਾਸਕ, ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।