ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਿਨਾਂ ਇਜਾਜ਼ਤ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ‘ਤੇ ਨੋਟਿਸ ਜਾਰੀ ਕੀਤਾ ਹੈ। ਰਾਜਾ ਵੜਿੰਗ ‘ਤੇ ਸਾਢੇ 29 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਗਿਆ |
ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਕਾਂਗਰਸ ਭਵਨ ਵਿਚ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਦਾ ਸਹੁੰ ਚੁੱਕ ਸਮਾਗਮ ਹੋਇਆ। ਉਨ੍ਹਾਂ ਦੇ ਸਵਾਗਤ ਲਈ ਨਿਯਮਾਂ ਨੂੰ ਛਿੱਕੇ ਟੰਗ ਕੇ ਰੁੱਖਾਂ ‘ਤੇ ਪੋਸਟਰ ਅਤੇ ਬੈਨਰ ਲਗਾਏ ਗਏ ਸਨ |