-ਸ਼ਹੀਦ ਊਧਮ ਸਿੰਘ ਮੋਟਰਸਾਈਕਲ ਰੇਹੜੀ ਯੂਨੀਅਨ ਦੇ ਸੈਂਕੜੇ ਚਾਲਕਾਂ ਵਲੋਂ ਵਿਧਾਇਕ ਅਮਨ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ

aman/nawanpunjab.com

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ -ਸ਼ਹੀਦ ਊਧਮ ਸਿੰਘ ਮੋਟਰਸਾਈਕਲ ਰੇਹੜੀ ਯੂਨੀਅਨ ਦੇ ਸੈਂਕੜੇ ਚਾਲਕਾਂ ਵਲੋਂ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਹੰਬਲਬਾਸ ਜਖੇਪਲ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਵਧੀਕ ਡਾਇਰੈਕਟਰ ਜਨਰਲ ਪੁਲਿਸ ਟਰੈਫ਼ਿਕ ਪੰਜਾਬ ਸਮੂਹ ਵਲੋਂ ਪੁਲਿਸ ਕਮਿਸ਼ਨਰਾਂ ਅਤੇ ਸੂਬਾ ਭਰ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੋਟਰਸਾਈਕਲ (ਜਗਾੜੂ) ਰੇਹੜੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਨ ‘ਚ ਲਿਆਉਣ ਲਈ ਲਿਖੇ ਗਏ ਪੱਤਰ ਕਾਰਨ ਆਪਣਾ ਪਰਿਵਾਰ ਪਾਲ ਰਹੇ ਇਨ੍ਹਾਂ ਰੇਹੜੀ ਚਾਲਕਾਂ ‘ਚ ਖਲਬਲੀ ਮਚਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਸੂਬੇ ‘ਚ ਨੌਜਵਾਨ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕਰ ਰਹੀ ਹੈ ਦੂਜੇ ਪਾਸੇ ਇਨ੍ਹਾਂ ਰੇਹੜੀਆਂ ਜ਼ਰੀਏ ਆਪਣੇ ਬੱਚਿਆਂ ਦਾ ਢਿੱਡ ਭਰ ਰਹੇ ਰੇਹੜੀ ਚਾਲਕਾਂ ਨੂੰ ਬੇਰੁਜ਼ਗਾਰ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਸਰਕਾਰ ਤੋਂ ਉਨ੍ਹਾਂ ਦੀ ਕਮਾਈ ਦਾ ਇੱਕੋ-ਇਕ ਸਾਧਨ ਇਨ੍ਹਾਂ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਨਾਂ ਕਰਨ ਦੀ ਮੰਗ ਕੀਤੀ

Leave a Reply

Your email address will not be published. Required fields are marked *