ਸ੍ਰੀਨਗਰ, 8 ਜੁਲਾਈ (ਦਲਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਿਲ੍ਹਆਂ ਵਿਚ ਦੋ ਵੱਖ ਵੱਖ ਮੁੱਠਭੇੜਾਂ ਵਿਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਤਰ੍ਹਾਂ ਪਿਛਲੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਹੱਥੋਂ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਖੇ ਹੋਏ ਮੁਕਾਬਲੇ ‘ਚ ਹਿਜ਼ਬੁਲ ਮੁਜ਼ਾਹਦੀਨ ਦੇ ਚੋਟੀ ਦੇ ਕਮਾਂਡਰ ਮਹਿਰਾਜ-ਉ-ਦੀਨ ਹਲਵਾਈ ਦੇ ਹਲਾਕ ਹੋਣ ਸਮੇਤ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।