ਵੈੱਬ-ਪੋਰਟਲ ”cybercrime.punjabpolice.gov.in” ਰਾਹੀਂ ਸਾਈਬਰ ਅਪਰਾਧ ਅਤੇ ਧੋਖਾਧੜੀ ਦੀ ਰਿਪੋਰਟ ਕਰੋ- ਭਾਵਰਾ

police/nawanpunjab.com

ਚੰਡੀਗੜ੍ਹ, 25 ਅਪ੍ਰੈਲ (ਬਿਊਰੋ)- ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ ”cybercrime.punjabpolice.gov.in” ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ । ਡੀ.ਜੀ.ਪੀ. ਵਲੋਂ ਡੀ.ਆਈ.ਜੀ. ਸਟੇਟ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਅਤੇ ਡੀ.ਐੱਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।

ਨਵੇਂ ਉਪਭੋਗਤਾਵਾਂ ਲਈ ਇਸ ਵੈੱਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿਚ ਪੰਜਾਬੀ ਭਾਸ਼ਾ ‘ਚ ਇਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ,ਜਿਸ ਵਿਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ।

Leave a Reply

Your email address will not be published. Required fields are marked *