ਅਨੁਰਾਗ ਠਾਕੁਰ ਨੇ ਸੂਚਨਾ ਪ੍ਰਸਾਰਨ ਮੰਤਰਾਲਾ ਦਾ ਕੰਮ ਸੰਭਾਲਿਆ

naurag thakur/nawanpunjab.com

ਨਵੀਂ ਦਿੱਲੀ, 8 ਜੁਲਾਈ (ਦਲਜੀਤ ਸਿੰਘ)- ਨਵੇਂ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਯਾਨੀ ਵੀਰਵਾਰ ਸਵੇਰੇ ਆਪਣਾ ਨਵਾਂ ਅਹੁਦਾ ਸੰਭਾਲ ਲਿਆ। ਠਾਕੁਰ ਸਵੇਰੇ 9.30 ਵਜੇ ਸ਼ਾਸਤਰੀ ਭਵਨ ਸਥਿਤ ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਪਹੁੰਚੇ, ਜਿੱਥੇ ਵਿਭਾਗ ਦੇ ਸਕੱਤਰ ਅਮਿਤ ਖਰੇ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਮੌਕੇ ਮੰਤਰਾਲਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਤਰੱਕੀ ਲਈ ਬੀਤੇ 7 ਸਾਲਾਂ ‘ਚ ਜ਼ਬਰਦਸਤ ਕੰਮ ਕੀਤਾ ਹੈ।

ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਅਤੇ ਜਿਸ ਤਰ੍ਹਾਂ ਦੀ ਉਮੀਦ ਕੀਤੀ ਹੈ, ਉਹ ਉਸ ‘ਤੇ ਖਰ੍ਹਾ ਉਤਰਨ ਦੀ ਕੋਸ਼ਿਸ਼ ਕਰਨਗੇ।

Leave a Reply

Your email address will not be published. Required fields are marked *