ਚੰਡੀਗੜ੍ਹ, 28 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ।
ਇਸ ਦੌਰਾਨ ਉਨ੍ਹਾਂ ਨੇ ਸਾਰੇ ਐੱਸ.ਡੀ.ਓ. ਅਤੇ ਜੇ.ਈ. ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖ਼ੇਤਰ ‘ਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ‘ਚ ਤਲਵੰਡੀ ਸਾਬੋ ਅਤੇ ਜੀ.ਜੀ.ਐੱਸ.ਟੀ.ਪੀ. ਰੋਪੜ ਥਰਮਲਾਂ ਅਤੇ ਯੂਨਿਟਾਂ ਦੇ ਖ਼ਰਾਬ ਹੋਣ ਸੰਬੰਧੀ ਅਨਾਊਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ।