ਸੰਗਰੂਰ, 29 ਅਪ੍ਰੈਲ (ਬਿਊਰੋ)- ਪਟਿਆਲਾ ਬਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਪਟਿਆਲੇ ਵਿਖੇ ਵਾਪਰੀਆਂ ਘਟਨਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪਟਿਆਲਾ ‘ਚ ਝੜਪ ਦੀ ਘਟਨਾ ਬੇਹੱਦ ਮੰਦਭਾਗੀ ਹੈ।
ਉਨ੍ਹਾਂ ਕਿਹਾ ਕਿ ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਹੈ ਇਲਾਕੇ ‘ਚ ਸ਼ਾਂਤੀ ਬਹਾਲ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ‘ਚ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਾ ਸਭ ਤੋਂ ਉੱਪਰ ਹੈ।