ਚੋਹਲਾ ਸਾਹਿਬ, 29 ਅਪ੍ਰੈਲ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ‘ਚ ਲਗਾਤਾਰ ਹੋ ਰਹੀ ਦੇਰੀ ਤੇ ਅਫ਼ਸੋਸ ਪ੍ਰਗਟ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਗੱਲਬਾਤ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।ਅੱਜ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ‘ਚ ਹੋ ਰਹੀ ਦੇਰੀ, ਸਿੱਖ ਕੌਮ ਨੂੰ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ।
Related Posts
ਹਿਮਾਚਲ: ‘ਪਰਿਵਰਤਨ ਪ੍ਰਤੀਗਿਆ ਰੈਲੀ’ ’ਚ ਪਹੁੰਚੇ ਪ੍ਰਤਾਪ ਬਾਜਵਾ, ਕਿਹਾ- ਕਾਂਗਰਸ ਦੀ ਜਿੱਤ ਯਕੀਨੀ
ਮੰਡੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ। ਉਨ੍ਹਾਂ ਅੱਜ ਯਾਨੀ ਕਿ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼…
30 ਨਵੰਬਰ ਦੇ ਬਾਅਦ ਬੰਦ ਹੋਵੇਗੀ ਮੁਫ਼ਤ ਰਾਸ਼ਨ ਯੋਜਨਾ, 80 ਕਰੋੜ ਲੋਕਾਂ ਨੂੰ ਮਿਲਦਾ ਸੀ ਰਾਸ਼ਨ
ਨਵੀਂ ਦਿੱਲੀ, 6 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਯਾਨੀ ਪੀ. ਐੱਮ. ਜੀ. ਕੇ. ਏ. ਵਾਈ. ਤਹਿਤ…
ਕਾਂਗਰਸ ਨੇ ਲੋਕ ਸਭਾ ਨਤੀਜਿਆਂ ’ਤੇ ਚਰਚਾ ਲਈ 8 ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ
ਨਵੀਂ ਦਿੱਲੀ, ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰਨ ਲਈ 8 ਜੂਨ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ…