ਪਨਗ, 3 ਮਈ- ਬੀਤੇ ਦਿਨੀਂ ਪਟਿਆਲੇ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਤਕਰਾਰ ਦੇਖਣ ਨੂੰ ਮਿਲਿਆ ਸੀ। ਰੂਪਨਗਰ ਵਿੱਚ ਈਦ ਮੌਕੇ ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ ਮਨਾਉਣ ਲਈ ਗੁਰਦੁਆਰੇ ਦੇ ਲੰਗਰ ਹਾਲ ਦੀ ਜਗ੍ਹਾ ਦੇ ਕੇ ਆਪਸੀ ਭਾਈਚਾਰੇ ਦਾ ਸਬੂਤ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਰੂਪਨਗਰ ਵਿੱਚ ਮੁਸਲਿਮ ਭਾਈਚਾਰੇ ਦੀ ਬਹੁਤ ਵੱਡੀ ਤਦਾਦ ਹੈ ਪਰ ਵੱਡੇ ਧਾਰਮਿਕ ਸਮਾਗਮਾਂ ਲਈ ਮੁਸਲਿਮ ਭਾਈਚਾਰੇ ਕੋਲੋਂ ਕੋਈ ਅਜਿਹੀ ਵੱਡੀ ਸਾਂਝੀ ਜਗ੍ਹਾ ਨਹੀਂ ਹੈ, ਜਿਸ ਜਗ੍ਹਾਂ ’ਤੇ ਉਹ ਸਾਰੇ ਇਕੱਠੇ ਹੋ ਸਕਣ। ਹਰ ਸਾਲ ਗੁਰਦੁਆਰਾ ਟਿੱਬੀ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਪਸੀ ਭਾਈਚਾਰੇ ਦਾ ਸਬੂਤ ਦਿੰਦੇ ਹੋਏ ਮੁਸਲਿਮ ਭਾਈਚਾਰੇ ਨੂੰ ਗੁਰੂ ਦੇ ਲੰਗਰ ਹਾਲ ਦੀ ਜਗ੍ਹਾ ਈਦ ਦਾ ਤਿਉਹਾਰ ਮਨਾਉਣ ਲਈ ਦਿੱਤੀ ਜਾਂਦੀ ਹੈ।
ਇਸ ਵਾਰੀ ਵੀ ਈਦ ਦਾ ਤਿਉਹਾਰ ਮਨਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁਸਲਿਮ ਭਾਈਚਾਰੇ ਲਈ ਲੰਗਰ ਹਾਲ ਦੀ ਚਾਰ ਦਵਾਰੀ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ, ਜਿਸ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਈਦ ਦਾ ਤਿਉਹਾਰ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਵਧਾਈਆਂ ਦਿੰਦੇ ਹੋਏ ਗਲੇ ਮਿਲ ਕੇ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਵੀ