ਚੰਡੀਗੜ੍ਹ, 5 ਮਈ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ-ਪੱਤਰ ਸੌਂਪਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ, ਉਦੋਂ ਤੋਂ ਫ਼ਿਰਕੂ ਹਿੰਸਾ ਵੱਧ ਹੋਣੀਆਂ ਸ਼ੁਰੂ ਹੋ ਗਈਆਂ ਹਨ, ਜੋ ਪਹਿਲਾਂ ਬਹੁਤ ਘੱਟ ਸਨ।
ਪਟਿਆਲਾ ਵਿਖੇ ਬੀਤੇ ਦਿਨੀਂ ਹੋਈ ਹਿੰਸਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਦਿਨ ਪਹਿਲਾਂ ਪੁਲਸ ਅਤੇ ਇੰਟੈਲੀਜੈਂਸ ਤੋਂ ਜਾਣਕਾਰੀ ਮਿਲੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਮਾਮਲੇ ਦੇ ਸਬੰਧ ’ਚ ਰਾਘਵ ਚੱਢਾ ਨੇ ਭਗਵੰਤ ਮਾਨ ਤੋਂ ਪਹਿਲਾਂ ਬਿਆਨ ਦਿੱਤਾ। ਚਲਾਕੀ ਨਾਲ ਬਾਅਦ ‘ਚ ਬਿਆਨ ਬਦਲ ਕੇ ਉਨ੍ਹਾਂ ਨੇ ਸਿਆਸੀ ਬਿਆਨ ਦੇਣਾ ਸ਼ੁਰੂ ਕਰ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਹੈ, ਜੋ ਪੰਜਾਬ ਦੇ ਸਾਰੇ ਫ਼ੈਸਲੇ ਆਪ ਹੀ ਲੈ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਤੰਤਰ ਕਾਰਜ ਪ੍ਰਣਾਲੀ ਦੀ ਉਲੰਘਣਾ ਕਰਕੇ ਦਿੱਲੀ ਸਰਕਾਰ ਨਾਲ ਸਮਝੌਤੇ ਕਰ ਰਹੀ ਹੈ। ਇਸੇ ਕਰਕੇ ਸੁਖਬੀਰ ਬਾਦਲ ਨੇ ਮਾਣਯੋਗ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇ ਕੇ ਇਨ੍ਹਾਂ ਮਾਮਲਿਆਂ ਬਾਰੇ ਛੇਤੀ ਲੋਕ ਹਿੱਤ ਫ਼ੈਸਲਾ ਲੈਣ ਦੀ ਅਪੀਲ ਕੀਤੀ।