ਚੰਡੀਗੜ੍ਹ, 7 ਮਈ – ਬੀਤੇ ਦਿਨ ਦਿੱਲੀ ਤੋਂ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ਮਾਮਲੇ ਦੀ 7 ਮਈ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਦੀ ਹਾਈਕੋਰਟ 10 ਮਈ ਨੂੰ ਮੁੜ ਸੁਣਵਾਈ ਕਰੇਗੀ।
ਬੀਤੇ ਦਿਨ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ ‘ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।