ਜਲੰਧਰ, 9 ਜੁਲਾਈ (ਦਲਜੀਤ ਸਿੰਘ)- ਛੇਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਦਾ ਰਹੇ ਹਨ। ਇਸੇ ਤਹਿਤ ਜਲੰਧਰ ਬੱਸ ਅੱਡੇ ‘ਤੇ ਦੋ ਘੰਟੇ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਦਾ ਇਲਜ਼ਾਮ ਛੇਵੇਂ ਪੇਅ ਕਮਿਸ਼ਨ ਨੂੰ ਲੰਗੜਾ ਬਣਾਇਆ ਗਿਆ ਹੈ। ਕਮਿਸ਼ਨ ਸਿਰਫ਼ ਨਾਮ ਦਾ ਹੀ ਲਾਗੂ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕੋਈ ਮੁਨਾਫ਼ਾ ਨਹੀਂ ਹੋਇਆ। ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਲਟੀਮੇਟਮ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਵੱਡਾ ਅੰਦੋਲਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸੋਧ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਨਾਮਾਤਰ ਹੋਇਆ ਵਾਧਾ ਹੋਰ ਵਧਾਇਆ ਜਾਵੇ। ਸਰਕਾਰੀ ਮੁਲਾਜ਼ਮਾਂ ਦੇ ਬੱਸ ਸਟੈਂਡ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਬੱਸਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਨੇ ਮੰਗ ਕੀਤੀ ਕਿ 10 ਹਜ਼ਾਰ ਦੇ ਕਰੀਬ ਨਵੀਆਂ ਸਰਕਾਰੀ ਬੱਸਾਂ ਪਾਈਆਂ ਜਾਣ ਅਤੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ‘ਤੇ ਲਗਾਮ ਲਗਾਈ ਜਾਵੇ।