ਮੋਹਾਲੀ ਧਮਾਕੇ ’ਤੇ ਨਵਜੋਤ ਸਿੱਧੂ ਦਾ ਬਿਆਨ, ਕਿਹਾ-ਇਹ ਘਟਨਾ ਸਰਕਾਰ ਲਈ ਜਾਗਣ ਦਾ ਸੁਨੇਹਾ

sidhu/nawanpunjab.com

ਚੰਡੀਗੜ੍ਹ, 10 ਮਈ– ਮੋਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਇਆ ਹਮਲਾ ਸਟੇਟ ਇੰਟੈਲੀਜੈਂਸ ਦੀ ਕਮਜ਼ੋਰੀ ਨੂੰ ਉਜਾਗਰ ਕਰਦਾ ਹੈ ਅਤੇ ਇਹ ਘਟਨਾ ਸਰਕਾਰ ਲਈ ਜਾਗਣ ਦਾ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਹਰ ਪਲ ਚੌਕਸ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਮਾਨ ਸਰਕਾਰ ਦੀ ਪਹਿਲੀ ਤਰਜੀਹ ਕਾਨੂੰਨ-ਵਿਵਸਥਾ ਹੋਣੀ ਚਾਹੀਦੀ ਹੈ।

ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਖ਼ਤਰਾ ਖੜ੍ਹਾ ਹੋਣ ਜਾਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਟਾਲਣਾ ਸੁਰੱਖਿਆ ਏਜੰਸੀਆਂ ਦਾ ਸਭ ਤੋਂ ਪਹਿਲਾ ਕਰਤੱਵ ਹੈ। ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਮੋਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟ ’ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਪੂਰੇ ਇਲਾਕੇ ’ਚ ਦਹਿਸ਼ਤ ਫੈਲ ਗਈ ਸੀ। ਇਸ ਧਮਾਕੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਸੀ। ਇਸ ਧਮਾਕੇ ਤੋਂ ਬਾਅਦ ਇਥੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕਰ ਦਿੱਤੀ ਗਈ।

Leave a Reply

Your email address will not be published. Required fields are marked *