ਚੰਡੀਗੜ੍ਹ, 9 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਦੇ ਚੋਣਾਂ ਦੇ ਮੱਦੇਨਜ਼ਰ ਜਾਨ ਗਵਾਉਣ ਦਾ ਕਿਸਾਨਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ’ਚ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਸ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਟ ਤੱਕ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਮਿਲੇਗੀ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।
Related Posts
ਹਿਮਾਚਲ ਜਾਣ ਵਾਲੇ ਸੈਲਾਨੀ ਸਾਵਧਾਨ! ਮੌਸਮ ਨੂੰ ਲੈ ਕੇ ਜਾਰੀ ਹੋਇਆ ਯੈਲੋ ਅਲਰਟ
ਸ਼ਿਮਲਾ – ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ’ਚ 27 ਅਗਸਤ ਤੱਕ ਮੌਸਮ ਖ਼ਰਾਬ ਰਹੇਗਾ ਅਤੇ ਮੰਗਲਵਾਰ ਨੂੰ ਯੈਲੋ ਅਲਰਟ ਅਤੇ…
ਭਾਰਤ ਨੇ ਅਤਿ ਗਰੀਬੀ ਵਿਚ ਹੋ ਰਹੇ ਵਾਧੇ ਨੂੰ ਰੋਕਿਆ – ਆਈ.ਐੱਮ.ਐੱਫ. ਪੇਪਰ
ਨਵੀਂ ਦਿੱਲੀ, 6 ਅਪ੍ਰੈਲ (ਬਿਊਰੋ)- ਅੰਤਰਰਾਸ਼ਟਰੀ ਮੁਦਰਾ ਫੰਡ ਦੀ ਰਿਪੋਰਟ ਦੇ ਅਨੁਸਾਰ, ਭਾਰਤ ਨੇ ਖੁਰਾਕ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਗਰੀਬ…
ਸਿਖਰ ‘ਤੇ ਲੋਕ ਇਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਧੁਨਾਂ ‘ਤੇ ਨੱਚ ਸਕੇ : ਨਵਜੋਤ ਸਿੱਧੂ
ਚੰਡੀਗੜ੍ਹ, 4 ਫਰਵਰੀ (ਬਿਊਰੋ)- ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂ…