ਲੁਧਿਆਣਾ, 11 ਮਈ – ਸਥਾਨਕ ਫੋਕਲ ਪੁਆਇੰਟ ਦੇ ਫੇਜ਼ ਸੱਤ ‘ਚ ਅੱਜ ਬਾਅਦ ਦੁਪਹਿਰ ਕੱਪੜਾ ਫ਼ੈਕਟਰੀ ਦੇ ਵਰਕਰਾਂ ਨੂੰ ਬੰਦੀ ਬਣਾ ਕੇ ਲੁਟੇਰੇ 15 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਤਿੰਨ ਹਥਿਆਰਬੰਦ ਲੁਟੇਰੇ ਫ਼ੈਕਟਰੀ ਵਿਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਵਰਕਰਾਂ ਅਤੇ ਉੱਥੇ ਬੈਠੇ ਪ੍ਰਬੰਧਕਾਂ ਪਾਸੋਂ ਨਕਦੀ ਦੀ ਮੰਗ ਕੀਤੀ ਜਦੋਂ ਉਨ੍ਹਾਂ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਵਲੋਂ ਆਪਣੇ ਪਾਸ ਰੱਖੇ ਪਰ ਸਟੋਰ ਗੰਢੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਇਨ੍ਹਾਂ ਵਰਕਰਾਂ ਨੂੰ ਬੰਦੀ ਬਣਾ ਲਿਆ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related Posts
ਸਰਹੱਦੀ ਖੇਤਰ ‘ਚ ਟਿਫ਼ਨ ਬੰਬ ਮਿਲਣ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਚੈਕਿੰਗ
ਅਜਨਾਲਾ, 10 ਅਗਸਤ (ਦਲਜੀਤ ਸਿੰਘ)- ਸਰਹੱਦੀ ਖੇਤਰ ਵਿਚੋਂ ਟਿਫ਼ਨ ਬੰਬ ਸਮੇਤ ਵੱਡੀ ਮਾਤਰਾ ਵਿਚ ਅਸਲਾ ਮਿਲਣ ਤੋਂ ਬਾਅਦ ਡੀ.ਜੀ.ਪੀ ਪੰਜਾਬ…
ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਚੱਲਦੇ 20 ਤਾਰੀਖ਼ ਨੂੰ ਛੁੱਟੀ…
ਪੰਜਾਬ ਦੇ ਚੀਫ ਸੈਕਟਰੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਨਿਯੁਕਤੀ ਖ਼ਿਲਾਫ਼ ਪਟੀਸ਼ਨ ‘ਤੇ ਆਇਆ ਅਦਾਲਤ ਦਾ ਫ਼ੈਸਲਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ…