ਤਰਨਤਾਰਨ, 12 ਮਈ – ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਰਾਹਲ ਚਾਹਲ ਵਿਖੇ ਬੀਤੀ ਦੇਰ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰਦੇ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਤੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ (32) ਪੁੱਤਰ ਗੁਰਨੇਕ ਸਿੰਘ ਨਿਵਾਸੀ ਰਾਹੁਲ ਚਾਹਲ ਦੀ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ।