ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਅੱਤਵਾਦੀ ਹਮਲੇ ‘ਚ ਇਕ ਪੁਲਸ ਕਾਂਸਟੇਬਲ ਸ਼ਹੀਦ ਹੋ ਗਿਆ। ਕਸ਼ਮੀਰ ਘਾਟੀ ‘ਚ ਪਿਛਲੇ 24 ਘੰਟਿਆਂ ਦੌਰਾਨ ਇਹ ਦੂਜਾ ਕਤਲ ਹੈ। ਪੁਲਸ ਨੇ ਦੱਸਿਆ ਕਿ ਗੁਦੂਰਾ ਪੁਲਵਾਮਾ ‘ਚ ਇਕ ਅੱਤਵਾਦੀ ਨੇ ਨਿਹੱਥੇ ਪੁਲਸ ਕਰਮੀ ਰਿਆਜ਼ ਅਹਿਮਦ ਠੋਕਰ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲਸ ਦੇ ਇਕ ਟਵੀਟ ‘ਚ ਕਿਹਾ,”ਇਕ ਅੱਤਵਾਦੀ ਨੇ ਪੁਲਸ ਕਾਂਸਟੇਬਲ ਰਿਆਜ਼ ਅਹਿਮਦ ਠੋਕਰ ‘ਤੇ ਉਨ੍ਹਾਂ ਦੇ ਗੁਦੂਰਾ, ਪੁਲਵਾਮਾ ਸਥਿਤ ਘਰ ਗੋਲੀਬਾਰੀ ਕੀਤੀ। ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।” ਪੁਲਸ ਨੇ ਬਾਅਦ ‘ਚ ਇਕ ਹੋਰ ਟਵੀਟ ‘ਚ ਕਿਹਾ,”ਜ਼ਖ਼ਮੀ ਪੁਲਸ ਕਾਂਸਟੇਬਲ ਨੇ ਹਸਪਤਾਲ ‘ਚ ਇਲਾਜ ਦੌਰਾਨ ਸ਼ਹੀਦ ਹੋ ਗਏ। ਅਸੀਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ ਅਤੇ ਇਸ ਮੁਸ਼ਕਲ ਸਮੇਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ।’
Related Posts
IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
ਚੰਡੀਗੜ੍ਹ, 23 ਸਤੰਬਰ (ਦਲਜੀਤ ਸਿੰਘ)- ਮਾਰਕਫੈੱਡ ਦੇ ਮੈਨੇਜਿੰਗ ਡਾਇਰੈਟਰ ਵਰੁਣ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ…
ਹੋਲਾ-ਮਹੱਲਾ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ
ਸ੍ਰੀ ਅਨੰਦਪੁਰ ਸਾਹਿਬ- ਖ਼ਾਲਸਾ ਪੰਥ ਦੀ ਆਨ ਅਤੇ ਸ਼ਾਨ ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਸ੍ਰੀ ਅੰਨਦਪੁਰ ਸਾਹਿਬ ਦੇ ਵਾਸੀਆਂ ਨੂੰ ਪੰਜਾਬ…
ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ…