ਨਵੀਂ ਦਿੱਲੀ, 14 ਮਈ- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਕਦਮ ਸਥਾਨਕ ਕੀਮਤਾਂ ਨੂੰ ਕੰਟਰੋਲ ‘ਚ ਰੱਖਣ ਲਈ ਚੁੱਕਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੁਨੀਆ ‘ਚ ਕਣਕ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ।
ਸਰਕਾਰ ਨੇ ਕਿਹਾ ਹੈ ਕਿ ਕਣਕ ਦੇ ਨਿਰਯਾਤ ਦੀ ਮਨਜ਼ੂਰੀ ਪਹਿਲਾਂ ਹੀ ਜਾਰੀ ਕੀਤੇ ਗਏ ਕ੍ਰੈਡਿਟ ਲੈਟਰ ਦੇ ਤਹਿਤ ਦਿੱਤੀ ਜਾਵੇਗੀ।ਦੱਸਣਯੋਗ ਹੈ ਕਿ ਮਹਿੰਗਾਈ ’ਚ ਉਛਾਲ ਦੇ ਕਾਰਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਅਪ੍ਰੈਲ ਮਹੀਨੇ ’ਚ ਖ਼ੁਦਰਾ ਮਹਿੰਗਾਈ 7.79 ਫ਼ੀਸਦੀ ਰਹੀ ਜੋ ਅੱਠ ਸਾਲਾਂ ਦਾ ਉੱਚਾ ਪੱਧਰ ਹੈ। ਅਪ੍ਰੈਲ ਮਹੀਨੇ ’ਚ ਫੂਡ ਇੰਫਲੇਸ਼ਨ 8.38 ਫ਼ੀਸਦੀ ਰਿਹਾ।