ਚੰਡੀਗੜ੍ਹ ,14ਮਈ- ਸੁਨੀਲ ਜਾਖੜ ਵਲੋਂ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਸਲਾਹ ਦਿੱਤੀ ਹੈ। ਸੁਨੀਲ ਜਾਖੜ ਨੂੰ ਸੋਨੇ ਵਰਗੀ ਸੰਪਤੀ ਦੱਸਦੇ ਹੋਏ ਕਾਂਗਸ ਹਾਈਕਮਾਨ ਨੂੰ ਜਾਖੜ ਵਰਗੇ ਆਗੂ ਨੂੰ ਨਾ ਗੁਆਉਣ ਦੀ ਨਸੀਹਤ ਦਿੱਤੀ ਹੈ। ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਨੂੰ ਸੁਨੀਲ ਜਾਖੜ ਨੂੰ ਗੁਆਉਣਾ ਨਹੀਂ ਚਾਹੀਦਾ। ਸੁਨੀਲ ਜਾਖੜ ਕਾਂਗਰਸ ਕੋਲ ਸੋਨੇ ਵਰਗੇ ਸੰਪਤੀ ਵਾਂਗ ਹੈ। ਗੱਲਬਾਤ ਕਰਕੇ ਹਰ ਮਸਲੇ ਦਾ ਹੱਲ ਨਿਕਲ ਸਕਦਾ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਸੁਨੀਲ ਜਾਖੜ ’ਤੇ ਕਾਂਗਰਸ ਨੇ ਅਨੁਸ਼ਾਸਨੀ ਕਾਰਵਾਈ ਕੀਤੀ ਸੀ, ਉਥੇ ਹੀ ਨਵਜੋਤ ਸਿੱਧੂ ’ਤੇ ਅਨੁਸ਼ਾਸਨ ਭੰਗ ਕਰਨ ਦੇ ਚੱਲਦੇ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਬਾਬਤ ਬਕਾਇਦਾ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੋਧਰੀ ਨੇ ਮੌਜੂਦਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਹਾਈਕਮਾਨ ਨੂੰ ਸਿੱਧੂ ’ਤੇ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ, ਜਿਸ ’ਤੇ ਫਿਲਹਾਲ ਕਾਂਗਰਸ ਹਾਈਕਮਾਨ ਨੇ ਅਜੇ ਕੋਈ ਕਾਰਵਾਈ ਨਹੀਂ ਕੀਤੀ ਹੈ।