ਬੈਂਸ ਜਬਰ ਜਨਾਹ ਮਾਮਲਾ – ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬੈਂਸ ਨੇ ਦਿੱਤੀ ਹਾਈ ਕੋਰਟ ਵਿਚ ਚੁਣੌਤੀ

simranjeet/nawanpunjab.com

ਲੁਧਿਆਣਾ , 9 ਜੁਲਾਈ (ਦਲਜੀਤ ਸਿੰਘ)- ਜਬਰ ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦੇ ਦਿੱਤੀ ਹੈ । ਜਾਣਕਾਰੀ ਅਨੁਸਾਰ ਬੀਤੇ ਦਿਨ ਇਕ ਔਰਤ ਦੀ ਸ਼ਿਕਾਇਤ ’ਤੇ ਅਦਾਲਤ ਵਲੋਂ ਵਿਧਾਇਕ ਬੈਂਸ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਨ ਲਈ ਪੁਲੀਸ ਨੂੰ ਹੁਕਮ ਜਾਰੀ ਕੀਤੇ ਸਨ । ਅਦਾਲਤ ਵਲੋਂ ਬੈਂਸ ਨਾਲ 6 ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕਰਨ ਲਈ ਪੁਲਿਸ ਨੂੰ ਕਿਹਾ ਸੀ ਪਰ ਪੁਲੀਸ ਵਲੋਂ ਕੇਸ ਦਰਜ ਨਹੀਂ ਕੀਤਾ ਗਿਆ ।

ਅੱਜ ਵਿਧਾਇਕ ਬੈਂਸ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੇਠਲੀ ਅਦਾਲਤ ਦੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇ ਦਿੱਤੀ ਗਈ ਹੈ , ਜਿਸ ’ਤੇ ਸੁਣਵਾਈ ਆਉਂਦੇ ਇਕ ਦੋ ਦਿਨਾਂ ਵਿਚ ਹੋਣ ਦੀ ਸੰਭਾਵਨਾ ਹੈ ।

Leave a Reply

Your email address will not be published. Required fields are marked *