ਯਮੁਨਾਨਗਰ, 16 ਮਈ – ਯਮੁਨਾਨਗਰ ਦੇ ਬੁਡੀਆ ਥਾਣਾ ਖੇਤਰ ‘ਚ 30 ਤੋਂ 35 ਹਮਲਾਵਰਾਂ ਨੇ ਨਹਿਰ ‘ਚ ਨਹਾਉਣ ਗਏ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਪੰਜ ਨੌਜਵਾਨ ਨਹਿਰ ਵਿੱਚ ਡੁੱਬ ਗਏ। ਮੁਲਜ਼ਮਾਂ ਨੇ ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ। ਪੰਜ ਨੌਜਵਾਨਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ।
ਭੱਜਦੇ ਹੋਏ ਨੌਜਵਾਨ ਦੀ ਲੱਤ ਤੋੜ ਦਿੱਤੀ। ਨੌਜਵਾਨਾਂ ‘ਤੇ ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸੁਭਾਸ਼ ਪੁਲਿਸ ਸਮੇਤ ਮੌਕੇ ’ਤੇ ਪੁੱਜੇ। ਗੋਤਾਖੋਰਾਂ ਦੀ ਮਦਦ ਨਾਲ ਨਹਿਰ ‘ਚ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਅਜੇ ਤਕ ਕਿਸੇ ਨੂੰ ਬਾਹਰ ਨਹੀਂ ਕੱਢਿਆ ਗਿਆ ਹੈ।