ਕਾਂਗਰਸੀ ਆਗੂ ਮਦਨ ਜਲਾਲਪੁਰ ਦੇ ਪੁੱਤਰ ਗਗਨ ਜਲਾਲਪੁਰ ਨੂੰ ਪਾਵਰਕਾਮ ਦੇ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ

ਪਟਿਆਲਾ- ਪੰਜਾਬ ਸਰਕਾਰ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਘਨੌਰ ਹਲਕੇ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਡਾਇਰੈਕਟਰ ਪ੍ਰਬੰਧਕੀ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਪਿਛਲੀ ਚੰਨੀ ਸਰਕਾਰ ਨੇ ਪਾਵਰਕਾਮ ਦਾ ਡਾਇਰੈਕਟਰ ਪ੍ਰਬੰਧਕੀ ਲਗਾਇਆ ਸੀ।

ਇਸ ਮਾਮਲੇ ਵਿਚ ਜਦੋਂ ਗਗਨਦੀਪ ਸਿੰਘ ਜਲਾਲਪੁਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਆਸੀ ਬਦਲਾਖੋਰੀ ਦੀ ਨੀਤੀ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਹੱਕਾਂ ਲਈ ਲੜਾਈ ਲੜਾਂਗਾ।

Leave a Reply

Your email address will not be published. Required fields are marked *