ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ।
Related Posts
ਰਾਹੁਲ ਬੋਲੇ- BJP-RRS ਦੇ ਨੇਤਾ ਮੇਰੇ ਗੁਰੂ ਹਨ, ਮੈਨੂੰ ਦੇ ਰਹੇ ਨੇ ਚੰਗੀ ਟ੍ਰੇਨਿੰਗ
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ‘ਭਾਰਤ ਜੋੜੋ ਯਾਤਰਾ’ ਸਫ਼ਲ ਰਹੀ…
ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵਿਧਾਇਕਾਂ ਦੀ ਪੈਨਸ਼ਨ ਫ਼ਾਰਮੂਲੇ ‘ਚ ਹੋਵੇਗਾ ਬਦਲਾਅ
ਚੰਡੀਗੜ੍ਹ, 25 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਵਲੋਂ ਕਿਹਾ…
ਕਿਸਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਕੀਤਾ ਬੰਦ
ਗੁਰਦਾਸਪੁਰ- ਗੁਰਦਾਸਪੁਰ ਦੀਆਂ ਅਨਾਜ ਮੰਡੀਆਂ ‘ਚ ਫਸਲਾਂ ਦੀ ਖਰੀਦ ਨਾ ਹੋਣ ਦੇ ਰੋਸ ‘ਚ ਕਿਸਾਨਾਂ ਨੇ ਯੂਨਾਈਟਿਡ ਕਿਸਾਨ ਮੋਰਚਾ ਦੀ…