ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ ਦਿੱਲੀ ਦੀ ਤਰਜ਼ ਤੇ ਮੁਹੱਲਾ ਕਲੀਨਿਕ ਬਣਨਗੇ। ਉਨ੍ਹਾਂ ਕਿਹਾ ਕਿ, ਲੋਕਾਂ ਨੂੰ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਜੋ ‘ਆਪ’ ਦੀ ਸਰਕਾਰ ਨੇ ਚੋਣਾਂ ਜਿੱਤਣ ਤੋਂ ਪਹਿਲਾਂ ਕੀਤਾ ਸੀ, ਉਹ ਵਾਅਦਾ ਬਹੁਤ ਜਲਦ ਪੂਰਾ ਹੋਵੇਗਾ ਅਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ‘ਚ ਮਿਸਾਲੀ ਬਣਾਇਆ ਜਾਵੇਗਾ।ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਹੱਲਾ ਕਲੀਨਿਕਾਂ ਦੀ ਸ਼ੁਰੂਅਤ 15 ਅਗਸਤ ਨੂੰ ਹੋਵੇਗੀ।
Related Posts
ਲਾਰੈਂਸ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਗਈ ਦਿੱਲੀ ਪੁਲਿਸ
ਨਵੀਂ ਦਿੱਲੀ : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦਿੱਲੀ ਪੁਲਿਸ (Delhi Police) ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ…
ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ’ਚ ਵਪਾਰੀਆਂ ਨੂੰ 24 ਘੰਟੇ ਬਿਜਲੀ ਦੇਣ ਦਾ ਐਲਾਨ
ਜਲੰਧਰ, 13 ਅਕਤੂਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ
ਚੰਡੀਗੜ੍ਹ, 23 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ…