ਜੰਮੂ, 21 ਮਈ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਪੁਜਾਰੀ ਅਮੀਰ ਚੰਦ ਦਾ ਸ਼ਨੀਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਦਿਹਾਂਤ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 85 ਸਾਲਾ ‘ਪ੍ਰਥਮ ਪੁਜਾਰੀ’ ਦੀ ਉਨ੍ਹਾਂ ਦੇ ਕਟੜਾ ਸਥਿਤ ਰਿਹਾਇਸ਼ ’ਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਲਗੰਗਾ ’ਚ ਕੀਤਾ ਜਾਵੇਗਾ।
ਉੱਪ ਰਾਜਪਾਲ ਅਤੇ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਪ੍ਰਧਾਨ ਮਨੋਜ ਸਿਨਹਾ ਨੇ ਪੁਜਾਰੀ ਦੇ ਦਿਹਾਂਤ ’ਤੇ ਦੁੱਖ ਜ਼ਾਹਰ ਕੀਤਾ। ਸਿਨਹਾ ਨੇ ਟਵੀਟ ’ਚ ਕਿਹਾ, ‘‘ਮਾਤਾ ਵੈਸ਼ਨੋ ਦੇਵੀ ਜੀ ਦੇ ਮੁੱਖ ਪੁਜਾਰੀ ਅਮੀਰ ਚੰਦ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖ਼ਦ ਹੈ। ਮੈਂ ਉਨ੍ਹਾਂ ਨੂੰ ਆਪਣੀ ਨਿੱਘੀ ਸ਼ਰਧਾਂਜਲੀ ਭੇਟ ਕਰਦਾ ਹਾਂ। ਪਰਿਵਾਰ ਪ੍ਰਤੀ ਮੇਰੀ ਹਮਦਰਦੀ ਹੈ। ਭਗਵਾਨ ਨੂੰ ਪ੍ਰਾਰਥਨਾ ਹੈ ਕਿ ਪਵਿੱਤਰ ਆਤਮਾ ਨੂੰ ਆਪਣੇ ਸ਼ਰਨਾਂ ’ਚ ਸਥਾਨ ਦੇਵੇ। ਓਮ ਸ਼ਾਂਤੀ।’’